ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ ‘ਚ,ਦੇਖੋ ਤਸਵੀਰਾਂ:ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਬੀਤੇ ਦਿਨ ਵਿਆਹ ਦੇ ਬੰਧਨ ‘ਚ ਬੱਝ ਗਏ ਹਨ।
ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਦਾ ਨਾਂ ਅੰਬਰ ਧਾਲੀਵਾਲ ਹੈ।
ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ।ਇਸ ਮੌਕੇ ਖਾਸ ਤੌਰ ‘ਤੇ ਪਰਮੀਸ਼ ਵਰਮਾ ਅਤੇ ਦੇਸੀ ਕਰੂ ਵਾਲੇ ਗੋਲਡੀ ਤੇ ਸੱਤਾ ਵੀ ਸ਼ਾਮਲ ਹੋਏ।
ਜਾਣਕਾਰੀ ਮੁਤਾਬਕ ‘ਗੁੰਡੇ ਨੰਬਰ 1’ ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।
ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ।ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ।ਦੱਸਣਯੋਗ ਹੈ
ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।